26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ ਜਗਜੀਤ ਸਿੰਘ ਡੱਲੇਵਾਲ
ਚੰਡੀਗੜ੍ਹ, 16 ਨਵੰਬਰ (ਸੰਦੀਪ, ਕਮਲਜੀਤ)- ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਭਾਰਤ ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵਲੋਂ ਕਿਸਾਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਕਿ ਉਹ ਖਨੌਰੀ ਸਰਹੱਦ ’ਤੇ 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ। ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜੇਕਰ ਇਸ ਦੌਰਾਨ ਉਨ੍ਹਾਂ ਦੀ ਜਾਨ ਚਲੀ ਗਈ ਤਾਂ ਉਨ੍ਹਾਂ ਦਾ ਅੰਤਿਮ ਸੰਸਕਾਰ ਨਾ ਕੀਤਾ ਜਾਵੇ ਤੇ ਉਸ ਦਿਨ ਹੀ ਦੂਸਰਾ ਕਿਸਾਨ ਆਗੂ ਭੁੱਖ ਹੜਤਾਲ ’ਤੇ ਬੈਠ ਜਾਵੇ ਤੇ ਉਨ੍ਹਾਂ ਦਾ ਸਰੀਰ ਉਥੇ ਰੱਖ ਕੇ ਅੰਦੋਲਨ ਜਾਰੀ ਰੱਖਿਆ ਜਾਵੇ ਤੇ ਇਹ ਲੜੀ ਇੰਝ ਹੀ ਚੱਲਦੀ ਰਹੇਗੀ। ਇਸ ਮੌਕੇ ਸੁਰਿੰਦਰ ਸਿੰਘ ਮੋਹਾਲੀ, ਦਰਸ਼ਨ ਸਿੰਘ ਔਲਖ, ਦਾਸਿੰਦਰ ਸਿੰਘ ਭੰਗੂ, ਲਖਵਿੰਦਰ ਸਿੰਘ ਔਲਖ, ਸਰਵਣ ਸਿੰਘ ਪੰਧੇਰ, ਸੁਰਜੀਤ ਸਿੰਘ ਫੂਲ, ਜਸਵਿੰਦਰ ਸਿੰਘ ਲੌਂਗੋਵਾਲ , ਤੇਜਿੰਦਰ ਸਿੰਘ ਤੇਜੀ, ਬ੍ਰਹਮ ਕੇ ਤੇ ਜੰਗ ਸਿੰਘ ਭਟੇੜੀ ਆਦਿ ਮੌਜੂਦ ਸਨ।