ਚੰਡੀਗੜ੍ਹ ਦੇ ਮੁੱਦੇ ’ਤੇ ਮਲਵਿੰਦਰ ਸਿੰਘ ਕੰਗ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ
ਚੰਡੀਗੜ੍ਹ, 16 ਨਵੰਬਰ- ਚੰਡੀਗੜ੍ਹ ਦੇ ਮੁੱਦੇ ’ਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ ਤੇ ਚੰਡੀਗੜ੍ਹ ਵਿਚ ਹਰਿਆਣਾ ਦੀ ਨਵੀਂ ਵਿਧਾਨ ਸਭਾ ਬਣਾਏ ਜਾਣ ’ਤੇ ਰੋਸ ਜ਼ਾਹਰ ਕੀਤਾ ਹੈ। ਉਨ੍ਹਾਂ ਇਸ ਲਈ ਉਨ੍ਹਾਂ ਨਾਲ ਮੁਲਾਕਾਤ ਦਾ ਸਮਾਂ ਵੀ ਮੰਗਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਪਿੰਡਾਂ ’ਤੇ ਵਸਿਆ ਹੋਇਆ ਹੈ।