ਬਲਵਿੰਦਰ ਸਿੰਘ ਭੂੰਦੜ ਨੇ 18 ਨਵੰਬਰ ਨੂੰ ਪਾਰਟੀ ਦੀ ਸੱਦੀ ਹੰਗਾਮੀ ਮੀਟਿੰਗ
ਚੰਡੀਗੜ੍ਹ, 16 ਨਵੰਬਰ- ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ 18 ਨਵੰਬਰ ਨੂੰ 12 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਕਮੇਟੀ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਅਸਤੀਫ਼ੇ ’ਤੇ ਵਿਚਾਰ ਕਰੇਗੀ ਅਤੇ ਅਗਲੀ ਕਾਰਵਾਈ ਤੈਅ ਕਰੇਗੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਅਹੁਦੇਦਾਰਾਂ ਅਤੇ ਵਰਕਿੰਗ ਕਮੇਟੀ ਦੇ ਅਹੁਦੇ ਲਈ ਚੋਣਾਂ 14 ਦਸੰਬਰ, 2024 ਨੂੰ ਹੋਣੀਆਂ ਹਨ, ਜਦੋਂ ਮੌਜੂਦਾ ਸਦਨ ਦੀ ਪੰਜ ਸਾਲ ਦੀ ਮਿਆਦ ਸਮਾਪਤ ਹੋ ਰਹੀ ਹੈ।