JALANDHAR WEATHER

ਪ੍ਰਧਾਨ ਮੰਤਰੀ ਮੋਦੀ ਅਤੇ ਨਾਈਜੀਰੀਆ ਦੇ ਰਾਸ਼ਟਰਪਤੀ ਨੇ ਕੀਤੀ ਮੀਟਿੰਗ

ਨਾਈਜੀਰੀਆ, 17 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਾਈਜੀਰੀਆ ਦੇ ਰਾਸ਼ਟਰਪਤੀ ਬੋਲਾ ਅਹਿਮਦ ਤਿਨੂਬੂ ਨੇ ਅਬੂਜਾ 'ਚ ਰਾਸ਼ਟਰਪਤੀ ਮਹਿਲ 'ਚ ਮੀਟਿੰਗ ਕੀਤੀ।ਇਸ ਮੌਕੇ 'ਤੇ ਬਹੁਤ ਸਾਰੇ ਮੁਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਇਥੇ ਆ ਕੇ ਬਹੁਤ ਵਧੀਆ ਲੱਗਿਆ। ਇਸ ਤੋਂ ਪਹਿਲਾਂ, ਤਿਨੂਬੂ ਨੇ ਵੀ ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਦੀ ਇਤਿਹਾਸਕ ਪਹਿਲੀ ਯਾਤਰਾ 'ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਉਤਸੁਕਤਾ ਪ੍ਰਗਟਾਈ। ਐਕਸ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ, ਨਾਈਜੀਰੀਆ ਦੇ ਰਾਸ਼ਟਰਪਤੀ ਨੇ ਲਿਖਿਆ, "ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਈਜੀਰੀਆ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਦਾ ਹਾਂ, ਜੋ ਕਿ 2007 ਤੋਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਸਾਡੇ ਪਿਆਰੇ ਦੇਸ਼ ਦੀ ਪਹਿਲੀ ਫੇਰੀ ਵੀ ਹੈ। ਸਾਡੀ ਦੁਵੱਲੀ ਚਰਚਾ ਹੋਵੇਗੀ। "

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ