ਨਾਈਜੀਰੀਆ : ਪ੍ਰਧਾਨ ਮੰਤਰੀ ਮੋਦੀ ਨੂੰ 'ਗ੍ਰੈਂਡ ਕਮਾਂਡਰ ਆਫ ਦਿ ਆਰਡਰ ਆਫ ਨਾਈਜਰ' ਨਾਲ ਕੀਤਾ ਗਿਆ ਸਨਮਾਨਿਤ
ਅਬੂਜਾ (ਨਾਈਜੀਰੀਆ), 17 ਨਵੰਬਰ - ਨਾਈਜੀਰੀਆ ਦੇ ਰਾਸ਼ਟਰਪਤੀ ਬੋਲਾ ਅਹਿਮਦ ਤਿਨੂਬੂ ਨੇ ਅਬੂਜਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 'ਗ੍ਰੈਂਡ ਕਮਾਂਡਰ ਆਫ਼ ਦਾ ਆਰਡਰ ਆਫ਼ ਨਾਈਜਰ' (ਜੀ.ਸੀ.ਓ.ਐਨ.) ਪ੍ਰਦਾਨ ਕੀਤਾ। ਮਹਾਰਾਣੀ ਐਲਿਜ਼ਾਬੈਥ ਇਕਲੌਤੀ ਵਿਦੇਸ਼ੀ ਪਤਵੰਤੀ ਹੈ ਜਿਸ ਨੂੰ 1969 ਵਿਚ ਜੀ.ਸੀ.ਓ.ਐਨ. ਨਾਲ ਸਨਮਾਨਿਤ ਕੀਤਾ ਗਿਆ ਸੀ। ਕਿਸੇ ਵੀ ਦੇਸ਼ ਵਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਜਾਣ ਵਾਲਾ ਇਹ 17ਵਾਂ ਅੰਤਰਰਾਸ਼ਟਰੀ ਪੁਰਸਕਾਰ ਹੋਵੇਗਾ।