ਅਮਿਤ ਸ਼ਾਹ ਨੇ ਮਨੀਪੁਰ ਵਿਚ ਜਾਰੀ ਤਣਾਅ ਦਰਮਿਆਨ ਸੁਰੱਖਿਆ ਸਥਿਤੀ ਦੀ ਕੀਤੀ ਸਮੀਖਿਆ
ਨਵੀਂ ਦਿੱਲੀ, 17 ਨਵੰਬਰ (ਏਜੰਸੀ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਮਣੀਪੁਰ ਵਿਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਸ਼ਟਰੀ ਰਾਜਧਾਨੀ ਵਿਚ ਸੀਨੀਅਰ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਬੈਠਕ ਬੁਲਾਈ। ਸੂਤਰਾਂ ਨੇ ਸੰਕੇਤ ਦਿੱਤਾ ਕਿ ਗ੍ਰਹਿ ਮੰਤਰੀ ਨੇ ਹਾਲ ਹੀ ਦੇ ਦਿਨਾਂ ਵਿਚ ਮਨੀਪੁਰ ਦੀ ਸੁਰੱਖਿਆ ਨੂੰ ਲੈ ਕੇ ਸੋਮਵਾਰ ਨੂੰ ਇਕ ਵਿਸਤ੍ਰਿਤ ਸਮੀਖਿਆ ਮੀਟਿੰਗ ਕਰਨ ਦੀ ਯੋਜਨਾ ਬਣਾਈ ਹੈ।