JALANDHAR WEATHER

ਰਾਜਧਾਨੀ ਵਿਚ ਹਵਾ ਦੀ ਗੁਣਵੱਤਾ ਸੂਚਕ ਅੰਕ ‘ਬਹੁਤ ਮਾੜੀ’ ਸ਼੍ਰੇਣੀ ਵਿਚ

ਨਵੀਂ ਦਿੱਲੀ , 21 ਨਵੰਬਰ - ਦਿੱਲੀ ਪੁਲਿਸ ਨੇ ਸੋਸ਼ਲ ਮੀਡੀਆ ਅਤੇ ਈ-ਕਾਮਰਸ ਪਲੇਟਫਾਰਮਾਂ ਨੂੰ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਵਿਚਕਾਰ ਰਾਸ਼ਟਰੀ ਰਾਜਧਾਨੀ ਖੇਤਰ ਦੇ ਅੰਦਰ ਪਟਾਕਿਆਂ ਦੀ ਆਨਲਾਈਨ ਵਿਕਰੀ ਅਤੇ ਡਿਲਿਵਰੀ ਨੂੰ ਤੁਰੰਤ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੀਤੇ ਦਿਨ ਜਾਰੀ ਇਕ ਅਧਿਕਾਰਤ ਬਿਆਨ ਦੇ ਅਨੁਸਾਰ, ਇਹ ਨਿਰਦੇਸ਼ ਵਧਦੇ ਪ੍ਰਦੂਸ਼ਣ ਦੇ ਕਾਰਨ ਸਿੱਧੇ ਤੌਰ ’ਤੇ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਦੀ ਰੱਖਿਆ ਕਰਨ ਅਤੇ ਈ-ਕਾਮਰਸ ਪਲੇਟਫਾਰਮਾਂ ਦੁਆਰਾ ਪਟਾਕਿਆਂ ਦੀ ਵਿਕਰੀ ਨੂੰ ਰੋਕਣ ਦੇ ਉਦੇਸ਼ ਨਾਲ ਲਿਆਂਦਾ ਗਿਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜਾਰੀ ਅੰਕੜਿਆਂ ਅਨੁਸਾਰ ਅੱਜ ਸਵੇਰੇ ਰਾਸ਼ਟਰੀ ਰਾਜਧਾਨੀ ਵਿਚ ਹਵਾ ਗੁਣਵੱਤਾ ਸੂਚਕ ਅੰਕ 379 ਦਰਜ ਕੀਤਾ ਗਿਆ। ਇਹ ‘ਬਹੁਤ ਮਾੜੀ’ ਸ਼੍ਰੇਣੀ ਵਿਚ ਆਉਂਦਾ ਹੈ। ਦਿੱਲੀ ਪਿਛਲੇ ਕੁਝ ਦਿਨਾਂ ਤੋਂ ਹਵਾ ਪ੍ਰਦੂਸ਼ਣ ਦੇ ਗੰਭੀਰ ਤੋਂ ਗੰਭੀਰ ਪੱਧਰਾਂ ਨਾਲ ਜੂਝ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ