JALANDHAR WEATHER

ਪ੍ਰਧਾਨ ਮੰਤਰੀ ਨੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਜਿੱਤਣ ’ਤੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 21 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਜਿੱਤਣ ’ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਤੁਸੀਂ ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਤੇ ਉਨ੍ਹਾਂ ਦੀ ਸਫ਼ਲਤਾ ਆਉਣ ਵਾਲੇ ਕਈ ਖ਼ਿਡਾਰੀਆਂ ਨੂੰ ਪ੍ਰੇਰਿਤ ਕਰੇਗੀ। ਦੱਸ ਦੇਈਏ ਕਿ ਬੀਤੇ ਦਿਨ ਬਿਹਾਰ ਦੇ ਰਾਜਗੀਰ ’ਚ ਆਯੋਜਿਤ ਮਹਿਲਾ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫ਼ੀ ’ਤੇ ਭਾਰਤ ਨੇ ਕਬਜ਼ਾ ਕਰ ਲਿਆ ਹੈ। ਟੀਮ ਇੰਡੀਆ ਨੇ ਚੀਨ ਨੂੰ 1-0 ਨਾਲ ਹਰਾਇਆ। ਤੀਜੇ ਕੁਆਰਟਰ ਦੇ ਪਹਿਲੇ ਮੈਚ ਦੇ 31ਵੇਂ ਮਿੰਟ ’ਚ ਦੀਪਿਕਾ ਨੇ ਟੀਮ ਇੰਡੀਆ ਲਈ ਪਹਿਲਾ ਗੋਲ ਕੀਤਾ, ਜਿਸ ਨਾਲ ਭਾਰਤ ਨੇ ਲਗਾਤਾਰ ਦੂਜੀ ਵਾਰ ਤੇ ਓਵਰਆਲ ਤੀਜੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ’ਤੇ ਕਬਜ਼ਾ ਕੀਤਾ ਹੈ। ਇਸ ਤੋਂ ਪਹਿਲਾਂ ਭਾਰਤ ਨੇ 2023 ਵਿਚ ਰਾਂਚੀ ਅਤੇ 2016 ਵਿਚ ਸਿੰਗਾਪੁਰ ਵਿਚ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਜਿੱਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ