ਐੱਨ.ਆਈ.ਏ.ਵਲੋਂ ਜੰਮੂ ਦੇ ਕਈ ਇਲਾਕਿਆਂ 'ਚ ਛਾਪੇਮਾਰੀ
ਜੰਮੂ, 21 ਨਵੰਬਰ - ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਅੱਤਵਾਦੀ ਘੁਸਪੈਠ ਦੇ ਮਾਮਲਿਆਂ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਕੇਂਦਰੀ ਏਜੰਸੀ ਦੀ ਟੀਮ ਨੇ ਵੀਰਵਾਰ ਨੂੰ ਜੰਮੂ ਦੇ ਰਿਆਸੀ, ਊਧਮਪੁਰ ਅਤੇ ਰਾਮਬਨ ਸਮੇਤ ਕਈ ਇਲਾਕਿਆਂ 'ਚ ਛਾਪੇਮਾਰੀ ਕੀਤੀ। ਇਸ ਦੌਰਾਨ ਐਨ.ਆਈ.ਏ. ਟੀਮ ਦੇ ਨਾਲ ਸੀ.ਆਰ.ਪੀ.ਐਫ. ਦੇ ਜਵਾਨ ਵੀ ਤਾਇਨਾਤ ਸਨ। ਏਜੰਸੀ ਦੇ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਐਨ.ਆਈ.ਏ. ਨੇ ਇਹ ਛਾਪੇਮਾਰੀ ਜੰਮੂ-ਕਸ਼ਮੀਰ ਵਿਚ ਪਾਕਿਸਤਾਨੀ ਅੱਤਵਾਦੀਆਂ ਦੀ ਘੁਸਪੈਠ ਨਾਲ ਸੰਬੰਧਿਤ ਕੇਸ ਦਰਜ ਕਰਨ ਤੋਂ ਬਾਅਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਡਵੀਜ਼ਨ ਵਿਚ ਨੌਂ ਥਾਵਾਂ ’ਤੇ ਛਾਪੇ ਮਾਰੇ ਗਏ। ਇਕ ਸੂਤਰ ਨੇ ਦੱਸਿਆ ਕਿ ਅੱਤਵਾਦੀ ਘੁਸਪੈਠ ਦੇ ਮਾਮਲਿਆਂ 'ਚ ਰਿਆਸੀ, ਡੋਡਾ, ਊਧਮਪੁਰ, ਰਾਮਬਨ ਅਤੇ ਕਿਸ਼ਤਵਾੜ 'ਚ ਕਈ ਥਾਵਾਂ 'ਤੇ ਛਾਪੇ ਮਾਰੇ ਜਾ ਰਹੇ ਹਨ।