ਸ. ਸੁਖਬੀਰ ਸਿੰਘ ਬਾਦਲ ਦੇ ਮਸਲੇ 'ਤੇ ਜਲਦ ਸਿੰਘ ਸਾਹਿਬਾਨ ਕਰਨਗੇ ਫੈਸਲਾ - ਗਿਆਨੀ ਰਘਬੀਰ ਸਿੰਘ
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ.ਐਸ. ਨਿੱਕੂਵਾਲ)-ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਜਾਬ ਲਈ ਅਕਾਲੀ ਦਲ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਰਾਜ ਵਿਚ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਹੋ ਸਕਦੀ ਹੈ। ਸੁਖਬੀਰ ਸਿੰਘ ਬਾਦਲ ਬਾਰੇ ਲਏ ਜਾਣ ਵਾਲੇ ਫੈਸਲੇ ਬਾਰੇ ਬੋਲਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਲਦ ਸਾਰੇ ਸਿੰਘ ਸਾਹਿਬਾਨ ਬੈਠ ਕੇ ਇਸ ਮਸਲੇ ਉਤੇ ਫੈਸਲਾ ਕਰਨਗੇ।