JALANDHAR WEATHER

ਅਮਰਿੰਦਰ ਸਿੰਘ ਰਾਜਾ ਵੜਿੰਗ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਮਿਲੇ

ਸ੍ਰੀ ਮੁਕਤਸਰ ਸਾਹਿਬ , 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਆਏ ਚੋਣ ਨਤੀਜਿਆਂ ਮਗਰੋਂ ਆਪਣੇ ਗ੍ਰਹਿ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਮਿਲੇ। ਹਲਕਾ ਗਿੱਦੜਬਾਹਾ ਤੋਂ ਇਲਾਵਾ ਹੋਰ ਹਲਕਿਆਂ ਤੋਂ ਵੀ ਕਾਂਗਰਸੀ ਆਗੂ ਅਤੇ ਵਰਕਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਾ ਵੜਿੰਗ ਨੂੰ ਮਿਲਣ ਲਈ ਆ ਰਹੇ ਸਨ। ਆਗੂਆਂ ਤੇ ਵਰਕਰਾਂ ਵੱਲੋਂ ਆਏ ਨਤੀਜਿਆਂ ਤੇ ਗੱਲਬਾਤ ਕੀਤੀ ਗਈ। ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਦਾ ਫ਼ਤਵਾ ਸਭ ਤੋਂ ਵੱਡਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਕਾਂਗਰਸੀ ਵਰਕਰ ਹੌਸਲਾ ਰੱਖਣ, ਜਿੱਤਾਂ ਤੇ ਹਾਰਾਂ ਹੁੰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਵੋਟ ਬੈਂਕ ਬਰਕਰਾਰ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ