ਪਿੰਡ ਘਣੀਏ ਕੇ ਵਿਖੇ ਵਿਅਕਤੀ ਨੇ ਘਰੇਲੂ ਝਗੜੇ ਕਾਰਨ ਫਾਹਾ ਲੈ ਕੇ ਕੀਤੀ ਆਤਮ-ਹੱਤਿਆ
ਕਪੂਰਥਲਾ, 17 ਦਸੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਘਣੀਏ ਕੇ ਵਿਖੇ ਇਕ ਵਿਅਕਤੀ ਵਲੋਂ ਘਰੇਲੂ ਝਗੜੇ ਕਾਰਨ ਫਾਹ ਲੈ ਕੇ ਆਤਮ-ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਫੱਤੂਢੀਂਗਾ ਦੇ ਏ.ਐਸ.ਆਈ. ਦਿਲਬਾਗ ਸਿੰਘ ਤੇ ਕਾਂਸਟੇਬਲ ਹਰਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਬਾਅਦ ਦੁਪਹਿਰ ਸੂਚਨਾ ਮਿਲੀ ਸੀ ਕਿ ਪਿੰਡ ਘਣੀਏ ਕੇ ਵਿਖੇ ਇਕ ਵਿਅਕਤੀ ਨੇ ਘਰੇਲੂ ਝਗੜੇ ਕਾਰਨ ਘਰ ਵਿਚ ਫਾਹਾ ਲੈ ਕੇ ਆਤਮ- ਹੱਤਿਆ ਕਰ ਲਈ ਹੈ, ਜਿਸ ਉਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤਾਂ ਪਰਿਵਾਰਕ ਮੈਂਬਰਾਂ ਵਲੋਂ ਲਾਸ਼ ਨੂੰ ਹੇਠਾਂ ਉਤਾਰ ਲਿਆ ਗਿਆ ਸੀ। ਮ੍ਰਿਤਕ ਵਿਅਕਤੀ ਦੀ ਪਛਾਣ ਰਾਜਬੀਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਘਣੀਕੇ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਵਿਅਕਤੀ ਦਾ ਇਕ ਪੰਜ ਸਾਲਾ ਬੱਚਾ ਵੀ ਹੈ। ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।