JALANDHAR WEATHER

ਰਾਜਧਾਨੀ ’ਚ ਠੰਢ ਦੇ ਨਾਲ ਨਾਲ ਧੁੰਦ ਤੇ ਪ੍ਰਦੂਸ਼ਣ ਦਾ ਤੀਹਰਾ ਹਮਲਾ

ਨਵੀਂ ਦਿੱਲੀ, 18 ਦਸੰਬਰ- ਉੱਤਰੀ ਭਾਰਤ ਸਮੇਤ ਪੂਰੇ ਦਿੱਲੀ-ਐੱਨ.ਸੀ.ਆਰ. ’ਚ ਬੇਹੱਦ ਠੰਢ ਪੈ ਰਹੀ ਹੈ। ਰਾਜਧਾਨੀ ’ਚ ਠੰਢ ਅਤੇ ਧੁੰਦ ਦੇ ਨਾਲ-ਨਾਲ ਪ੍ਰਦੂਸ਼ਣ ਦਾ ਤੀਹਰਾ ਹਮਲਾ ਦੇਖਣ ਨੂੰ ਮਿਲ ਰਿਹਾ ਹੈ। ਪਹਾੜਾਂ ’ਤੇ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ’ਚ ਆਉਣ ਵਾਲੀਆਂ ਠੰਡੀਆਂ ਹਵਾਵਾਂ ਨੇ ਦਿੱਲੀ-ਐੱਨ.ਸੀ.ਆਰ. ’ਚ ਠੰਡ ਵਧਾ ਦਿੱਤੀ ਹੈ। ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੱਜ ਦਿੱਲੀ ਦੇ ਕਈ ਇਲਾਕਿਆਂ ਵਿਚ ਧੁੰਦ ਛਾਈ ਹੋਈ ਹੈ ਅਤੇ ਤਾਪਮਾਨ 5 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਠੰਢ ਅਤੇ ਸੰਘਣੀ ਧੁੰਦ ਛਾਈ ਰਹੇਗੀ। ਮੌਸਮ ਵਿਭਾਗ ਨੇ ਤਿੰਨ ਦਿਨਾਂ ਲਈ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਆਈ.ਐਮ.ਡੀ. ਦੇ ਅਨੁਸਾਰ, ਦਿੱਲੀ ਦੇ ਕੁਝ ਹਿੱਸਿਆਂ ਵਿਚ ਧੁੰਦ ਦੀ ਚਾਦਰ ਛਾਈ ਹੋਈ ਹੈ ਅਤੇ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਦਿੱਲੀ ਦੇ ਕਈ ਇਲਾਕਿਆਂ ’ਚ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ’ਚ ਬਣੀ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ