ਐਸ. ਜੀ. ਪੀ. ਸੀ. ਪ੍ਰਧਾਨ ਧਾਮੀ ਤੇ ਝੀਂਡਾ ਡੱਲੇਵਾਲ ਨੂੰ ਮਿਲਣ ਪਹੁੰਚੇ
ਸ਼ੁਤਰਾਣਾ (ਪਟਿਆਲਾ), 18 ਦਸੰਬਰ (ਬਲਦੇਵ ਸਿੰਘ ਮਹਿਰੋਕ)- ਢਾਬੀਗੁੱਜਰਾਂ ਖਨੌਰੀ ਸਰਹੱਦ ਉੱਪਰ ਪਿਛਲੇ 22 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਅੱਜ ਸਵੇਰੇ ਐਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਅੰਦੋਲਨ ਪਹੁੰਚੇ। ਇਸ ਦੌਰਾਨ ਦੋਵਾਂ ਆਗੂਆਂ ਨੇ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਦੀ ਤੰਦਰੁਸਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।