ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀਆਂ ਗੋਲੀਆਂ
ਹੰਡਿਆਇਆ, (ਬਰਨਾਲਾ), 18 ਦਸੰਬਰ (ਗੁਰਜੀਤ ਸਿੰਘ ਖੁੱਡੀ)- ਕਸਬਾ ਹੰਡਿਆਇਆ ਦੇ ਨੇੜਲੇ ਪਿੰਡ ਬੀਕਾ ਸੂਚ ਪੱਤੀ ਵਿਖੇ ਬੀਤੀ ਰਾਤ ਜ਼ਮੀਨੀ ਝਗੜੇ ਨੂੰ ਲੈ ਕੇ ਗੋਲੀਆਂ ਚੱਲੀਆਂ, ਜਿਸ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।