ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਵਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ
ਨਵੀਂ ਦਿੱਲੀ, 18 ਦਸੰਬਰ- ਲੋਕ ਸਭਾ ਮੈਂਬਰ ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕੱਲ੍ਹ ਸੰਵਿਧਾਨ ਬਹਿਸ ਦੌਰਾਨ ਰਾਜ ਸਭਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਭਾਸ਼ਣ ਦਾ ਅੱਜ ਸੰਸਦ ਦੇ ਬਾਹਰ ਵਿਰੋਧ ਕੀਤਾ। ਸੰਸਦ ਮੈਂਬਰਾਂ ਨੇ ਦੋਸ਼ ਲਾਇਆ ਕਿ ਅਮਿਤ ਸ਼ਾਹ ਨੇ ਕੱਲ੍ਹ ਆਪਣੇ ਭਾਸ਼ਣ ਵਿਚ ਡਾ. ਬੀ.ਆਰ. ਅੰਬੇਡਕਰ ਦਾ ਅਪਮਾਨ ਕੀਤਾ ਹੈ।