ਸੰਸਦ ਦੀ ਕਾਰਵਾਈ ਨਾ ਚੱਲਣ ਕਾਰਨ ਨਹੀਂ ਹੋ ਸਕੀ ਅਹਿਮ ਮੁੱਦਿਆਂ ’ਤੇ ਚਰਚਾ- ਸੰਤ ਬਲਬੀਰ ਸਿੰਘ
ਨਵੀਂ ਦਿੱਲੀ, 18 ਦਸੰਬਰ- ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਪ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਨਾ ਚੱਲਣ ਕਾਰਨ ਕਿਸਾਨਾਂ ਦੇ ਮੁੱਦਿਆਂ ਦੇ ਨਾਲ ਨਾਲ ਦੇਸ਼ ਦੇ ਕਈ ਮਹੱਤਵਪੂਰਨ ਮੁੱਦਿਆਂ ’ਤੇ ਕੋਈ ਚਰਚਾ ਨਹੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਦਨ ਵਿਚ ਵਿਦੇਸ਼ਾਂ ’ਚ ਫ਼ਸੀਆਂ ਕੁੜੀਆਂ ਦੇ ਮਾਮਲੇ ਸੰਬੰਧੀ ਚਰਚਾ ਹੋਣੀ ਚਾਹੀਦੀ ਹੈ ਤੇ ਇਸ ਦੇ ਨਾਲ ਹੀ ਯੁਕਰੇਨ ਜੰਗ ਵਿਚ ਫਸੇ ਭਾਰਤੀਆਂ ਨੂੰ ਭਾਰਤ ਵਾਪਸ ਲਿਆਉਣ ਲਈ ਯਤਨ ਸ਼ੁਰੂ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਦਨ ਨਾ ਚੱਲਣ ਕਾਰਨ ਸਾਡੇ ਵਲੋਂ ਸਪੈਸ਼ਲ ਮੈਨਸ਼ਨ ਰਾਹੀਂ ਚੁੱਕੇ ਜਾਣ ਵਾਲੇ ਮੁੱਦਿਆਂ ਨੂੰ ਵੀ ਅਸੀਂ ਸੰਸਦ ਤੇ ਸਰਕਾਰ ਸਾਹਮਣੇ ਨਹੀਂ ਰੱਖ ਸਕੇ। ਉਨ੍ਹਾਂ ਅੱਗੇ ਕਿਹਾ ਕਿ ਹੁਣ ਜਦੋਂ ਸੈਸ਼ਨ ਖ਼ਤਮ ਹੋਣ ਵਿਚ ਸਿਰਫ਼ ਚਾਰ ਦਿਨਾਂ ਦਾ ਸਮਾਂ ਰਹਿ ਗਿਆ ਹੈ ਤਾਂ ਇਨੇ ਘੱਟ ਸਮੇਂ ਵਿਚ ਲੋਕਾਂ ਦੇ ਗੰਭੀਰ ਮੁੱਦਿਆਂ ਨੂੰ ਕਿਵੇਂ ਚੁੱਕਿਆ ਜਾ ਸਕਦਾ ਹੈ। ਉਨ੍ਹਾਂ ਬੇਨਤੀ ਕੀਤੀ ਕਿ ਸਾਨੂੰ ਸੰਸਦ ਵਿਚ ਬੋਲਣ ਦਾ ਸਮਾਂ ਦਿੱਤਾ ਜਾਵੇ।