ਡੱਲੇਵਾਲ ਨੂੰ ਮਿਲਣ ਪੁੱਜੇ ਪਰਮਿੰਦਰ ਸਿੰਘ ਢੀਂਡਸਾ, ਮਾਨ, ਗਰਗ ਤੇ ਗਗਨਜੀਤ
ਸ਼ੁਤਰਾਣਾ (ਪਟਿਆਲਾ), 18 ਦਸੰਬਰ (ਬਲਦੇਵ ਸਿੰਘ ਮਹਿਰੋਕ)- ਢਾਬੀਗੁੱਜਰਾਂ ਖਨੌਰੀ ਸਰਹੱਦ ਉੱਪਰ ਪਿਛਲੇ 22 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਅੱਜ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਗਗਨਜੀਤ ਸਿੰਘ ਬਰਨਾਲਾ, ਬਲਦੇਵ ਸਿੰਘ ਮਾਨ ਤੇ ਪ੍ਰਕਾਸ਼ ਗਰਗ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਅੰਦੋਲਨ ਵਿਚ ਵੱਖ ਵੱਖ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ। ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਵੱਖ ਵੱਖ ਆਗੂਆਂ ਨੇ ਸ. ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਦੀ ਤੰਦਰੁਸਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕੀਤੀ ਹੈ।