ਚੱਲਦੀ ਗੱਡੀ (ਛੋਟਾ ਹਾਥੀ) ਨੂੰ ਲੱਗੀ ਭਿਆਨਕ ਅੱਗ
ਲੁਧਿਆਣਾ, 18 ਦਸੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਪ੍ਰਤਾਪ ਚੌਂਕ ਨਜ਼ਦੀਕ ਪੁੱਲ ਉੱਪਰ ਚੱਲਦੀ ਗੱਡੀ (ਛੋਟਾ ਹਾਥੀ) ਨੂੰ ਅਚਾਨਕ ਅੱਗ ਲੱਗ ਗਈ। ਅੱਗ ਨੇ ਵੇਖਦੇ ਹੀ ਵੇਖਦੇ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਤੋਂ ਬਾਅਦ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਇਸ ਦੌਰਾਨ ਮੌਕੇ ’ਤੇ ਮੌਜੂਦ ਲੋਕਾਂ ਵਲੋਂ ਪਾਣੀ ਦੀਆਂ ਬਾਲਟੀਆਂ ਲਿਆ ਕੇ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਅੱਗ ’ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਵਲੋਂ ਜਦ ਤੱਕ ਅੱਗ ’ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਗੱਡੀ ਸੜ੍ਹ ਕੇ ਸਵਾਹ ਹੋ ਚੁੱਕੀ ਸੀ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ ਪਰ ਕਿਆਸ ਲਾਏ ਜਾ ਰਹੇ ਹਨ ਕਿ ਅੱਗ ਸ਼ਾਰਟ ਸਰਕਟ ਦੇ ਨਾਲ ਲੱਗੀ ਹੋ ਸਕਦੀ ਹੈ। ਹਾਲਾਂਕਿ ਇਸ ਘਟਨਾ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ।