ਸਾਹਨੇਵਾਲ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਦਿੱਤਾ ਧਰਨਾ
ਲੁਧਿਆਣਾ, 18 ਦਸੰਬਰ (ਰੂਪੇਸ਼ ਕੁਮਾਰ)- ਕਿਸਾਨ ਯੂਨੀਅਨਾਂ ਦੇ ਸੱਦੇ ’ਤੇ ਅੱਜ ਜਿੱਥੇ ਪੰਜਾਬ ਭਰ ਵਿਚ ਕਿਸਾਨਾਂ ਵਲੋਂ 12 ਵਜੇ ਤੋਂ 3 ਵਜੇ ਤੱਕ ਰੇਲਵੇ ਟਰੈਕਾਂ ’ਤੇ ਧਰਨੇ ਦੇ ਕੇ ਰੇਲਵੇ ਟਰੈਕਾਂ ਨੂੰ ਜਾਮ ਕੀਤਾ ਜਾਣਾ ਹੈ, ਉੱਥੇ ਹੀ ਅੱਜ ਲੁਧਿਆਣਾ ਦੇ ਸਾਹਨੇਵਾਲ ਰੇਲਵੇ ਸਟੇਸ਼ਨ ’ਤੇ ਵੀ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਰੇਲਵੇ ਟਰੈਕ ’ਤੇ ਧਰਨਾ ਲਗਾ ਕੇ ਰੇਲਵੇ ਟਰੈਕ ਨੂੰ ਜਾਮ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਤੇ ਸੂਬਾ ਸਰਕਾਰ ’ਤੇ ਜੰਮ ਕੇ ਨਿਸ਼ਾਨਾ ਵੀ ਸਾਧਿਆ ਹੈ।