ਰੇਲਵੇ ਸਟੇਸ਼ਨ ਖਰੜ ’ਤੇ ਕਿਸਾਨਾਂ ਵਲੋਂ ਧਰਨਾ
ਖਰੜ, 18 ਦਸੰਬਰ (ਗੁਰਮੁਖ ਸਿੰਘ ਮਾਨ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਦਿੱਤੇ ਜਾ ਰਹੇ ਰੋਸ ਧਰਨੇ ਅਤੇ ਜਗਜੀਤ ਸਿੰਘ ਡੱਲੇਵਾਲ ਵਲੋਂ ਸ਼ੁਰੂ ਕੀਤੇ ਗਏ ਮਰਨ ਵਰਤ ਦੇ ਹੱਕ ਵਿਚ ਕਿਸਾਨ ਯੂਨੀਅਨ ਵਲੋਂ ਅੱਜ 12 ਤੋਂ ਲੈ ਕੇ 3 ਵਜੇ ਤੱਕ ਰੇਲਾਂ ਰੋਕ ਕੇ ਰੋਸ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਸੀ, ਉਸੇ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨਾਂ ਵਲੋਂ ਰੇਲਵੇ ਸਟੇਸ਼ਨ ਖਰੜ ਵਿਖੇ ਰੋਸ ਧਰਨਾ ਦੇ ਕੇ ਰੇਲ ਗੱਡੀਆਂ ਰੋਕੀਆਂ ਗਈਆਂ।