ਸੁਨਾਮ ’ਚ ਕਿਸਾਨਾਂ ਵਲੋਂ ਰੇਲਾਂ ਦਾ ਚੱਕਾ ਜਾਮ
ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 18 ਦਸੰਬਰ (ਸਰਬਜੀਤ ਸਿੰਘ ਧਾਲੀਵਾਲ)- ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਨੂੰ ਲੈ ਕੇ ਸੈਂਕੜੇ ਕਿਸਾਨਾਂ ਵਲੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਵਿਚ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ’ਤੇ ਰੇਲਾਂ ਦਾ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇ ਬਾਜੀ ਕੀਤੀ ਗਈ।