ਗਿਆਨੀ ਰਘਬੀਰ ਸਿੰਘ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
ਅੰਮ੍ਰਿਤਸਰ, 18 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਇਕ ਵਫਦ ਵਲੋਂ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੰਗ ਪੱਤਰ ਦੇ ਕੇ ਪਿਛਲੇ ਦਿਨੀਂ ਸਿੰਘ ਸਾਹਿਬਾਨ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਕਾਲੀ ਦਲ ਆਗੂਆਂ ਨੂੰ ਤਲਬ ਕੀਤੇ ਜਾਣ ਮੌਕੇ ਸੁਣਵਾਈ ਦੌਰਾਨ ਸਿੰਘ ਸਾਹਿਬਾਨ ਸਾਹਮਣੇ ਸਹੀ ਤੱਥ ਲੁਕਾਉਣ ਦਾ ਦੋਸ਼ ਲਾਉਂਦਿਆਂ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ, ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ ਅਤੇ ਪਰਮਿੰਦਰ ਸਿੰਘ ਢੀਂਡਸਾ ਦੇ ਮਾਮਲੇ ਨੂੰ ਮੁੜ ਵਿਚਾਰ ਕੇ ਇਨ੍ਹਾਂ ਵਿਰੁੱਧ ਮਰਿਆਦਾ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਵਫ਼ਦ ਵਲੋਂ ਇਸ ਸੰਬੰਧੀ ਮੁਕਤ ਆਗੂਆਂ ਦੇ ਕੁਝ ਵੀਡੀਓ ਕਲਿਪ ਵੀ ਜਥੇਦਾਰ ਨੂੰ ਦਿੱਤੇ ਗਏ। ਸ਼੍ਰੋਮਣੀ ਕਮੇਟੀ ਦੇ ਇਸ ਵਫਦ ਵਿਚ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਪਰਮਜੀਤ ਸਿੰਘ ਖਾਲਸਾ, ਭਾਈ ਰਾਮ ਸਿੰਘ, ਗੁਰਪ੍ਰੀਤ ਸਿੰਘ ਝੱਬਰ, ਜੋਧ ਸਿੰਘ ਸਮਰਾ ਅਤੇ ਹੋਰ ਆਗੂ ਮੌਜੂਦ ਸਨ।