ਦੇਵੀਦਾਸਪੁਰਾ ਜੰਡਿਆਲਾ ਗੁਰੂ ਰੇਲਵੇ ਲਾਈਨ ਧਰਨੇ ’ਚ ਵੱਡੀ ਗਿਣਤੀ ’ਚ ਪਹੁੰਚ ਰਹੇ ਕਿਸਾਨ
ਜੰਡਿਆਲਾ ਗੁਰੂ, (ਅੰਮ੍ਰਿਤਸਰ), 18 ਦਸੰਬਰ (ਹਰਜਿੰਦਰ ਸਿੰਘ ਕਲੇਰ, ਪਰਮਿੰਦਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ ਦੀ ਅਗਵਾਈ ’ਚ ਦੇਵੀਦਾਸਪੁਰ ਜੰਡਿਆਲਾ ਗੁਰੂ ਰੇਲਵੇ ਲਾਈਨ ਉੱਪਰ ਲੱਗੇ ਧਰਨੇ ਵਿਚ ਗੱਡੀਆਂ ਰੋਕਣ ਲਈ ਵੱਡੀ ਗਿਣਤੀ ’ਚ ਲੋਕਾਂ ਦਾ ਭਰਵਾਂ ਇਕੱਠ ਵੇਖਣ ਨੂੰ ਮਿਲ ਰਿਹਾ ਹੈ। ਇਸ ਵਾਰ ਧਰਨੇ ਵਿਚ ਪਿੰਡਾਂ ਵਿਚੋਂ ਟਰੈਕਟਰ ਟਰਾਲੀਆਂ ਤੇ ਵੱਡੀ ਗਿਣਤੀ ਵਿਚ ਔਰਤਾਂ ਦੀ ਵੀ ਸ਼ਮੂਲੀਅਤ ਵੇਖਣ ਨੂੰ ਮਿਲ ਰਹੀ ਹੈ। ਇਲਾਕੇ ਦੇ ਲੋਕਾਂ ਤੇ ਗੁਰਦੁਆਰੇ ਪ੍ਰਬੰਧਕਾਂ ਵਲੋਂ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ। ਡੀ.ਐਸ.ਪੀ. ਜੰਡਿਆਲਾ ਗੁਰੂ ਰਵਿੰਦਰ ਸਿੰਘ ਦੀ ਅਗਵਾਹੀ ’ਚ ਪੁਲਿਸ ਪਾਰਟੀ ਵੱਡੀ ਗਿਣਤੀ ਵਿਚ ਤਾਇਨਾਤ ਹੈ।