ਸਾਡੀਆਂ ਮੰਗਾਂ ਨਾ ਮੰਨੀਆਂ ਦਾ ਸੰਘਰਸ਼ ਕਰਾਂਗੇ ਹੋਰ ਵੀ ਤਿੱਖਾ- ਕਿਸਾਨ ਆਗੂ
ਸੁਲਤਾਨਪੁਰ ਲੋਧੀ, (ਕਪੂਰਥਲਾ), 18 ਦਸੰਬਰ (ਹੈਪੀ, ਲਾਡੀ)- ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਅੱਜ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਵਿਖੇ ਪੰਜਾਬ ਦੇ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਂਵਾਲ, ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਡੱਲਾ ਜੋਨ ਦੇ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਜਾਮ ਲਗਾਇਆ ਗਿਆ। ਇਸ ਮੌਕੇ ਬੋਲਦਿਆਂ ਵੱਖ ਵੱਖ ਬੁਲਾਰਿਆਂ ਨੇ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਚਿਤਾਵਨੀ ਵੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਤੋਂ ਜਲਦੀ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰ ਦੇਣਗੇ। ਇਸ ਮੌਕੇ ਕਿਸਾਨਾਂ ਦੇ ਨਾਲ ਵੱਡੀ ਗਿਣਤੀ ਵਿਚ ਔਰਤਾਂ ਵੀ ਸ਼ਾਮਿਲ ਸਨ।