ਕਿਸਾਨਾਂ ਵਲੋਂ ਬਠਿੰਡਾ ਜ਼ਿਲ੍ਹੇ ਵਿਚ 3 ਥਾਵਾਂ 'ਤੇ ਧਰਨੇ ਦੇ ਕੇ ਰੇਲਾਂ ਦਾ ਚੱਕਾ ਜਾਮ
ਬਠਿੰਡਾ, 18 ਦਸੰਬਰ (ਅੰਮਿ੍ਤਪਾਲ ਸਿੰਘ ਵਲਾਣ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਸੈਂਕੜੇ ਕਿਸਾਨਾਂ ਨੇ ਅੱਜ ਬਠਿੰਡਾ ਜ਼ਿਲ੍ਹੇ ਵਿਚ 3 ਥਾਵਾਂ ਉਪਰ ਧਰਨਾ ਦਿੰਦਿਆਂ ਰੇਲ ਗੱਡੀਆਂ ਦਾ ਚੱਕਾ ਜਾਮ ਕੀਤਾ ਅਤੇ ਨਾਅਰੇਬਾਜ਼ੀ ਕਰਦੇ ਹੋਏ ਕੇਂਦਰ ਤੇ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ। ਕਿਸਾਨਾਂ ਦਾ ਰੋਸ ਹੈ ਕਿ ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ ਘੋਲ ਦੀਆਂ ਮੰਨੀਆਂ ਹੋਈਆਂ ਸਾਰੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ।