JALANDHAR WEATHER

ਮਲੋਟ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਦਿੱਤਾ ਧਰਨਾ

ਮਲੋਟ, (ਫਰੀਦਕੋਟ), 18 ਦਸੰਬਰ (ਪਾਟਿਲ)- ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਵਲੋਂ ਮਲੋਟ ਰੇਲਵੇ ਸਟੇਸ਼ਨ ’ਤੇ ਧਰਨਾ ਲਾਇਆ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕਿਸਾਨ ਯੂਨੀਅਨ ਦੁਆਰਾ ਦਿੱਤੇ ਗਏ ਰੇਲ ਚੱਕਾ ਜਾਮ ਦੇ ਮੱਦੇ ਨਜ਼ਰ ਮਲੋਟ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਇਸ ਦੌਰਾਨ ਉਨ੍ਹਾਂ ਨੇ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਜ਼ੋਰਦਾਰ ਨਾਰੇਬਾਜ਼ੀ ਕੀਤੀ। ਕਿਸਾਨ ਆਗੂ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਐਮ.ਐਸ.ਪੀ. ਦੀ ਗਰੰਟੀ ਦਿੱਤੀ ਜਾਵੇ ਅਤੇ ਦਿੱਲੀ ਅੰਦੋਲਨ ਦੌਰਾਨ ਕਿਸਾਨ ਆਗੂਆਂ ਨਾਲ ਕੇਂਦਰ ਸਰਕਾਰ ਮੰਨੀਆ ਗਈਆਂ ਮੰਗਾਂ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਅੱਗੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ