ਫਿਰੋਜ਼ਪੁਰ ਛਾਉਣੀ ਦੀ ਬਸਤੀ ਟੈਂਕਾਂ ਵਾਲੀ ਦੇ ਰੇਲ ਫਾਟਕ ’ਤੇ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ
ਫਿਰੋਜ਼ਪੁਰ , 18 ਦਸੰਬਰ (ਕੁਲਬੀਰ ਸਿੰਘ ਸੋਢੀ)- ਕਿਸਾਨ ਜਥੇਬੰਦੀਆਂ ਵਲੋਂ ਰੇਲ ਆਵਾਜਾਈ ਨੂੰ ਠੱਪ ਕਰਨ ਦੇ ਸੱਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫਿਰੋਜ਼ਪੁਰ ਛਾਉਣੀ ਦੀ ਬਸਤੀ ਟੈਂਕਾਂ ਵਾਲੀ ਦੇ ਰੇਲ ਫਾਟਕ ’ਤੇ ਧਰਨਾ ਲਗਾ ਕੇ ਰੇਲ ਆਵਾਜਾਈ ਠੱਪ ਕਰ ਦਿੱਤੀ ਗਈ ਹੈ। ਕਿਸਾਨਾਂ ਵਲੋਂ ਮੰਗਾ ਦੀ ਪੂਰਤੀ ਨਾ ਕਰਨ ਦੇ ਰੋਸ ਵਿਚ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇ ਬਾਜ਼ੀ ਵੀ ਕੀਤੀ ਗਈ।