ਭੰਗਾਲਾ ਵਿਖੇ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਵਲੋਂ ਕੀਤਾ ਗਿਆ ਰੇਲਵੇ ਟ੍ਰੈਕ
ਭੰਗਾਲਾ, (ਹੁਸ਼ਿਆਰਪੁਰ), 18 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਕਿਸਾਨੀ ਮੰਗਾਂ ਦੀ ਪੂਰਤੀ ਲਈ ਸ਼ੰਭੂ ਅਤੇ ਢਾਬੀ ਗੁਜ਼ਰਾ ਬਾਰਡਰਾਂ ’ਤੇ ਜਾਰੀ ਸੰਘਰਸ਼ ਤਹਿਤ ਸੰਯੁਕਤ ਕਿਸਾਨ ਮੋਰਚੇ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਦਿੱਤੇ ਸੱਦੇ ਤਹਿਤ ਅੱਜ ਭੰਗਾਲਾ ਰੇਲਵੇ ਸਟੇਸ਼ਨ ’ਤੇ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਤਿੰਨ ਘੰਟਿਆਂ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਵੱਖ ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਪਿਛਲੇ 309 ਦਿਨਾਂ ਤੋਂ ਸੰਘਰਸ਼ ਲੜ ਰਹੇ ਹਾਂ ਅਤੇ ਜਗਜੀਤ ਸਿੰਘ ਡੱਲੇਵਾਲ ਵੀ ਮਰਨ ਵਰਤ ’ਤੇ ਬੈਠੇ ਹੋਏ ਹਨ। ਸੱਤਾਧਾਰੀ ਅਤੇ ਵਿਰੋਧੀ ਧਿਰ ਪਾਰਟੀਆਂ ਵੀ ਇਸ ਦਾ ਮੁੱਦਾ ਨਹੀਂ ਚੁੱਕ ਰਹੀਆਂ ਤੇ ਜਗਜੀਤ ਸਿੰਘ ਡੱਲੇਵਾਲ ਦੀ ਚਿੰਤਾ ਕਿਸੇ ਨੂੰ ਨਹੀਂ ਹੈ।