JALANDHAR WEATHER

ਅਸੀਂ ਕਿਸਾਨਾਂ ਦੀ ਗੱਲ ਸੁਣਨ ਲਈ ਹਾਂ ਤਿਆਰ- ਸੁਪਰੀਮ ਕੋਰਟ

ਨਵੀਂ ਦਿੱਲੀ, 18 ਦਸੰਬਰ- ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਏ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਅੰਦੋਲਨਕਾਰੀ ਕਿਸਾਨ ਗਠਿਤ ਕਮੇਟੀ ਦੇ ਸਾਹਮਣੇ ਨਹੀਂ ਜਾਣਾ ਚਾਹੁੰਦੇ ਜਾਂ ਉਨ੍ਹਾਂ ਨਾਲ ਗੱਲ ਨਹੀਂ ਕਰਨਾ ਚਾਹੁੰਦੇ ਤਾਂ ਉਹ ਸਿੱਧੇ ਸੁਪਰੀਮ ਕੋਰਟ ਆ ਸਕਦੇ ਹਨ। ਸੁਪਰੀਮ ਕੋਰਟ ਉਨ੍ਹਾਂ ਦੇ ਵਿਚਾਰ ਸੁਣਨ ਲਈ ਤਿਆਰ ਹੈ। ਸੁਪਰੀਮ ਕੋਰਟ ਨੇ 23 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਵੀ ਚਿੰਤਾ ਪ੍ਰਗਟਾਈ ਹੈ। ਅਦਾਲਤ ਨੇ ਕਿਹਾ ਕਿ ਉਸ ਦੀ ਜ਼ਿੰਦਗੀ ਬਹੁਤ ਮਹੱਤਵਪੂਰਨ ਹੈ। ਇਸ ਦੌਰਾਨ ਸਾਲਿਸਟਰ ਜਨਰਲ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੁਝ ਹੁੰਦਾ ਹੈ ਤਾਂ ਇਹ ਬਹੁਤ ਮੁਸ਼ਕਿਲ ਹੋਵੇਗਾ। ਅਦਾਲਤ ਨੇ ਕਿਹਾ ਕਿ ਡੱਲੇਵਾਲ ਨੂੰ ਬਚਾਉਣ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਜੋ ਵੀ ਜ਼ਰੂਰੀ ਕਦਮ ਚੁੱਕਣ ਦੀ ਲੋੜ ਹੈ, ਸੂਬਾ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਇਸ ਮਾਮਲੇ ਦੀ ਸੁਣਵਾਈ ਭਲਕੇ ਫਿਰ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ