JALANDHAR WEATHER

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਮਜੀਠਾ ਰੇਲਵੇ ਸਟੇਸ਼ਨ ਟ੍ਰੈਕ ’ਤੇ ਦਿੱਤਾ ਧਰਨਾ

ਮਜੀਠਾ, (ਅੰਮ੍ਰਿਤਸਰ), 18 ਦਸੰਬਰ (ਜਗਤਾਰ ਸਿੰਘ ਸਹਿਮੀ) - ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਦਿੱਤੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਪ੍ਰਧਾਨ ਦਲਜੀਤ ਸਿੰਘ ਤੇ ਸੀਨੀਅਰ ਪ੍ਰਧਾਨ ਕੁਲਵਿੰਦਰ ਕੌਰ ਦੀ ਸਾਂਝੀ ਅਗਵਾਈ ਵਿਚ ਮਜੀਠਾ ਰੇਲਵੇ ਸਟੇਸ਼ਨ ਟ੍ਰੈਕ ’ਤੇ ਧਰਨਾ ਦਿੱਤਾ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮੰਗ ਕੀਤੀ ਕਿ ਭਾਰਤ ਸਰਕਾਰ ਨੇ 2020 ਤੇ 2021 ਵਿਚ ਜੋ ਮੰਗਾਂ ਲਿਖਤੀ ਤੌਰ ’ਤੇ ਮੰਨੀਆਂ ਸਨ, ਜੋ ਅਜੇ ਤੱਕ ਲਾਗੂ ਨਹੀ ਕੀਤੀਆਂ ਗਈਆਂ, ਜਿਸ ਦੇ ਰੋਸ ’ਚ 13 ਫਰਵਰੀ ਤੋਂ ਸੰਭੂ ਤੇ ਢਾਬੀ ਗੁਜਰਾਂ ਬਾਰਡਰਾਂ ਤੇ ਕਿਸਾਨਾਂ ਦਾ ਸ਼ੰਘਰਸ਼ ਚੱਲ ਰਿਹਾ ਹੈ, ਜਿਸ ਵਿਚ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਪਿਛਲੇ ਲੰਮੇ ਸਮੇਂ ਤੋਂ ਮਰਨ ਵਰਤ ਤੇ ਬੈਠੇ ਹਨ। ਭਾਰਤ ਸਰਕਾਰ ਗੱਲਬਾਤ ਕਰਨ ਤੋਂ ਇਨਕਾਰੀ ਹੋਈ ਹੈ, ਜਿਸ ’ਤੇ ਰੋਸ ਵਜੋਂ ਅੱਜ ਰੇਲਾਂ ਰੋਕੀਆਂ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ