ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ ਨੇੜੇ ਫਾਟਕ 'ਤੇ ਕਿਸਾਨਾਂ ਨੇ ਦਿੱਤਾ ਰੋਸ ਧਰਨਾ
ਅਟਾਰੀ (ਅੰਮ੍ਰਿਤਸਰ), 18 ਦਸੰਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ ਨਜ਼ਦੀਕ ਮੰਗਲੀ ਵਾਲਾ ਫਾਟਕ ਕਾਉਂਕੇ ਸਥਿਤ ਕਿਸਾਨਾਂ ਵਲੋਂ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰ ਵੱਡੀ ਗਿਣਤੀ ਵਿਚ ਮੌਜੂਦ ਸਨ, ਜਿਨ੍ਹਾਂ ਦੀ ਅਗਵਾਈ ਵਿਚ ਸਰਹੱਦੀ ਪਿੰਡਾਂ ਦੇ ਸੈਂਕੜੇ ਕਿਸਾਨਾਂ ਨੇ ਹਿੱਸਾ ਲਿਆ। ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਨੂੰ 23 ਦਿਨ ਹੋ ਗਏ ਹਨ ਪਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨ ਨਹੀਂ ਰਹੀ, ਜਿਸ ਕਾਰਨ ਪੰਜਾਬ ਰੇਲ ਰੋਕ ਅੰਦੋਲਨ ਦੌਰਾਨ ਧਰਨਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਉਣ ਲਈ ਰੇਲ ਰੋਕੋ ਅੰਦੋਲਨ ਤੋਂ ਬਾਅਦ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।