ਸਾਬਕਾ ਉਪ ਮੁੱਖ ਮੰਤਰੀ ਸੋਨੀ ਵਲੋਂ ਉਮੀਦਵਾਰ ਰਛਪਾਲ ਸਿੰਘ ਖਿਆਲਾਂ ਦੇ ਹੱਕ 'ਚ ਚੋਣ ਪ੍ਰਚਾਰ
ਛੇਹਰਟਾ (ਅੰਮ੍ਰਿਤਸਰ), 18 ਦਸੰਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ ਨੰਬਰ 84 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਛਪਾਲ ਸਿੰਘ ਖਿਆਲਾਂ ਵਲੋਂ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਘਰ -ਘਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਵਾਰਡ ਵਾਸੀਆਂ ਵਲੋਂ ਭਾਰੀ ਸਮਰਥਨ ਵੀ ਮਿਲ ਰਿਹਾ ਹੈ ਤੇ ਅੱਜ ਉਨ੍ਹਾਂ ਦੇ ਹੱਕ ਵਿਚ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਪ੍ਰੀਤ ਵਿਹਾਰ ਤੇ ਹੋਰਨਾਂ ਇਲਾਕਿਆਂ ਵਿਚ ਚੋਣ ਪ੍ਰਚਾਰ ਕੀਤਾ ਗਿਆ ਤੇ ਕਿਹਾ ਕਿ ਕਾਂਗਰਸ ਪਾਰਟੀ ਦੇ ਹੱਕ ਵਿਚ ਹਵਾ ਚੱਲ ਰਹੀ ਹੈ ਤੇ ਅੰਮ੍ਰਿਤਸਰ ਵਿਚ ਕਾਂਗਰਸ ਪਾਰਟੀ ਦਾ ਮੇਅਰ ਬਣੇਗਾ ਤੇ ਵਾਰਡ ਵਾਸੀਆਂ ਦੇ ਸਹਿਯੋਗ ਸਦਕਾ ਵਾਰਡ ਨੰਬਰ 84 ਤੋਂ ਰਛਪਾਲ ਸਿੰਘ ਖਿਆਲਾਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ। ਉਮੀਦਵਾਰ ਰਛਪਾਲ ਸਿੰਘ ਖਿਆਲਾਂ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 21 ਦਸੰਬਰ ਨੂੰ ਚੋਣ ਨਿਸ਼ਾਨ ਹੱਥ ਉੱਤੇ ਵੋਟਾਂ ਪਾ ਕੇ ਮੈਨੂੰ ਵੱਡੀ ਲੀਡ ਨਾਲ ਜਿਤਾਉਣ।