JALANDHAR WEATHER

ਮੇਰੇ ਬਿਆਨ ਨੂੰ ਏ.ਆਈ. ਦੀ ਵਰਤੋਂ ਨਾਲ ਤੋੜ-ਮਰੋੜ ਕੇ ਪੇਸ਼ ਕੀਤਾ - ਅਮਿਤ ਸ਼ਾਹ

ਨਵੀਂ ਦਿੱਲੀ, 18 ਦਸੰਬਰ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ। ਮੇਰੇ ਬਿਆਨ ਨੂੰ ਏ.ਆਈ. ਦੀ ਵਰਤੋਂ ਕਰਕੇ ਸੰਪਾਦਿਤ ਕੀਤਾ ਗਿਆ ਸੀ। ਮੈਂ ਮੀਡੀਆ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਮੈਂ ਉਸ ਪਾਰਟੀ ਨਾਲ ਸਬੰਧਤ ਹਾਂ ਜੋ ਕਦੇ ਭਾਰਤੀ ਦਾ ਅਪਮਾਨ ਨਹੀਂ ਕਰ ਸਕਦੀ। ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਡਾ. ਬੀ. ਆਰ. ਅੰਬੇਡਕਰ ਜੀ ਦੇ ਸਿਧਾਂਤਾਂ 'ਤੇ ਚੱਲਣ ਦੀ ਕੋਸ਼ਿਸ਼ ਕੀਤੀ ਹੈ। ਜਦੋਂ ਵੀ ਭਾਰਤੀ ਜਨਤਾ ਪਾਰਟੀ ਸੱਤਾ 'ਚ ਸੀ, ਅਸੀਂ ਅੰਬੇਡਕਰ ਜੀ ਦੇ ਸਿਧਾਂਤਾਂ ਦਾ ਪ੍ਰਚਾਰ ਕੀਤਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ