JALANDHAR WEATHER

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ - ਟਾਵਰ 'ਤੇ ਚੜ੍ਹੇ ਭਾਈ ਗੁਰਜੀਤ ਸਿੰਘ ਦੀ ਸਿਹਤ ਚਿੰਤਾਜਨਕ

ਸਮਾਣਾ (ਪਟਿਆਲਾ), 18 ਦਸੰਬਰ (ਸਾਹਿਬ ਸਿੰਘ)-ਸਮਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਭਾਰਤੀ ਸੰਚਾਰ ਨਿਗਮ ਦੇ 400 ਫੁੱਟ ਉੱਚੇ ਟਾਵਰ 'ਤੇ ਚੜ੍ਹੇ ਭਾਈ ਗੁਰਜੀਤ ਸਿੰਘ ਫੌਜੀ ਦੀ ਸਿਹਤ ਚਿੰਤਾਜਨਕ ਬਣੀ ਹੋਈ ਹੈ। ਮੋਰਚੇ ਦੇ ਸੰਚਾਲਕ ਭਾਈ ਰਜਿੰਦਰ ਸਿੰਘ ਫ਼ਤਿਹਗੜ੍ਹ ਛੰਨਾ ਨੇ ਇਸ ਤੱਥ ਦੀ ਪੁਸ਼ਟੀ ਕੀਤੀ ਹੈ ਕਿ ਉਹ ਬੀਤੇ ਕਲ੍ਹ ਦੋ ਘੰਟੇ ਬੇਹੋਸ਼ ਰਹੇ ਹਨ। ਉਨ੍ਹਾਂ ਦੀ ਸ਼ੂਗਰ ਵਧੀ ਹੋਈ ਹੈ ਅਤੇ ਹੋਰ ਕਈ ਸਰੀਰਕ ਕਮੀਆਂ ਪਾਈਆਂ ਗਈਆਂ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ