JALANDHAR WEATHER

ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਸ਼੍ਰੋਮਣੀ ਕਮੇਟੀ ਦਾ ਅਹਿਮ ਫ਼ੈਸਲਾ

ਖੰਨਾ, (ਲੁਧਿਆਣਾ), 19 ਦਸੰਬਰ (ਹਰਜਿੰਦਰ ਸਿੰਘ ਲਾਲ)- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵਲੋਂ ਅੱਜ ਹੋਈ ਮੀਟਿੰਗ ਵਿਚ ਵੱਡਾ ਫ਼ੈਸਲਾ ਲਿਆ ਗਿਆ ਹੈ। ਮੀਟਿੰਗ ਵਿਚ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਆਈ ਸ਼ਿਕਾਇਤ ਦੀ ਜਾਂਚ ਕਰਨ ਲਈ ਤਿੰਨ ਮੈਂਬਰ ਕਮੇਟੀ ਬਣਾ ਦਿੱਤੀ ਗਈ। ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਤੇ ਮੈਂਬਰ ਸ਼੍ਰੋਮਣੀ ਕਮੇਟੀ ਦਲਜੀਤ ਸਿੰਘ ਭਿੰਡਰ ਨੂੰ ਸ਼ਾਮਿਲ ਕੀਤਾ ਗਿਆ ਹੈ। ਇਹ ਕਮੇਟੀ 15 ਦਿਨਾਂ ਵਿਚ ਆਪਣੀ ਰਿਪੋਰਟ ਦੇਵੇਗੀ ਤੇ ਇਨ੍ਹਾਂ 15 ਦਿਨਾਂ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਵਾਂ ਨਿਭਾਉਣ ਤੋਂ ਰੋਕ ਦਿੱਤਾ ਗਿਆ ਤੇ ਉਨ੍ਹਾਂ ਦੀ ਥਾਂ ’ਤੇ ਹੈਡ ਗ੍ਰੰਥੀ ਦਮਦਮਾ ਸਾਹਿਬ ਗਿਆਨੀ ਜਗਤਾਰ ਸਿੰਘ ਸੇਵਾਵਾਂ ਨਿਭਾਉਣਗੇ। ਦੱਸ ਦੇਈਏ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਵਿਰੁੱਧ ਗੁਰਪ੍ਰੀਤ ਸਿੰਘ ਸਪੁੱਤਰ ਸ. ਗੁਰਦੇਵ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ਿਕਾਇਤ ਕਰ ਗੰਭੀਰ ਦੋਸ਼ ਲਗਾਏ ਗਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ