ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਕਿਸਾਨੀ ਅੰਦੋਲਨ ਨੂੰ ਦਿੱਤਾ ਸਮਰਥਨ
ਚੰਡੀਗੜ੍ਹ, 19 ਦਸੰਬਰ- ਚੰਡੀਗੜ੍ਹ ਦੇ ਸੈਕਟਰ 35 ਸਥਿਤ ਕਿਸਾਨ ਭਵਨ ਵਿਚ ਹਰਿਆਣਾ ਦੀਆਂ ਖਾਪ ਪੰਚਾਇਤਾਂ ਦੀ ਮੀਟਿੰਗ ਹੋਈ, ਜਿਸ ਤੋਂ ਬਾਅਦ ਉਨ੍ਹਾਂ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ। ਇਸ ਸਬੰਧੀ 29 ਦਸੰਬਰ ਨੂੰ ਹਿਸਾਰ ਵਿਚ ਖਾਪ ਮਹਾਂਪੰਚਾਇਤ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।