JALANDHAR WEATHER

'ਆਪ' ਉਮੀਦਵਾਰ ਦੇ ਹੱਕ 'ਚ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਕੱਢਿਆ ਰੋਡ ਸ਼ੋਅ

ਗੁਰੂਹਰਸਹਾਏ (ਫਿਰੋਜ਼ਪੁਰ), 19 ਦਸੰਬਰ (ਕਪਿਲ ਕੰਧਾਰੀ)-ਸੂਬੇ ਭਰ ਵਿਚ 21 ਦਸੰਬਰ ਨੂੰ ਹੋ ਰਹੀਆਂ ਨਗਰ ਕੌਂਸਲ, ਨਗਰ ਪੰਚਾਇਤ, ਨਗਰ ਨਿਗਮ ਚੋਣਾਂ ਨੂੰ ਲੈ ਕੇ ਜਿਥੇ ਵੱਖ-ਵੱਖ ਸ਼ਹਿਰਾਂ ਵਿਚ ਵੱਖ-ਵੱਖ ਪਾਰਟੀ ਦੇ ਉਮੀਦਵਾਰਾਂ ਵਲੋਂ ਆਪਣਾ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਉਥੇ ਹੀ ਗੁਰੂਹਰਸਹਾਏ ਦੇ ਵਾਰਡ ਨੰਬਰ 15 ਵਿਚ ਹੋ ਰਹੀ ਕੌਂਸਲਰ ਦੀ ਚੋਣ ਨੂੰ ਲੈ ਕੇ ਵੱਖ-ਵੱਖ ਪਾਰਟੀ ਦੇ ਉਮੀਦਵਾਰਾਂ ਵਲੋਂ ਆਪਣੇ-ਆਪਣੇ ਤਰੀਕੇ ਨਾਲ ਪਾਰਟੀ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਜ ਸਿੰਘ ਫੌਜੀ ਦੇ ਹੱਕ ਵਿਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਵਲੋਂ ਰੋਡ ਸ਼ੋਅ ਕੱਢਿਆ ਗਿਆ। ਇਹ ਰੋਡ ਸ਼ੋਅ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਜ ਸਿੰਘ ਫੌਜੀ ਦੇ ਬਣਾਏ ਗਏ ਦਫਤਰ ਤੋਂ ਸ਼ੁਰੂ ਹੋ ਕੇ ਵਾਰਡ ਨੰਬਰ 15 ਦੇ ਵੱਖ-ਵੱਖ ਮੁਹੱਲਿਆਂ ਵਿਚ ਪਹੁੰਚਿਆ, ਜਿਥੇ ਲੋਕਾਂ ਵਲੋਂ ਇਸ ਰੋਡ ਸ਼ੋਅ ਦਾ ਭਰਵਾਂ ਸਵਾਗਤ ਕੀਤਾ ਗਿਆ। ਗੱਲਬਾਤ ਕਰਦੇ ਹੋਏ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਜਿੰਨੇ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜੋ ਕਹਿੰਦੀ ਹੈ, ਉਸਨੂੰ ਪੂਰਾ ਕਰਦੀ ਹੈ, ਉਹ ਬਾਕੀ ਪਾਰਟੀਆਂ ਦੀ ਤਰ੍ਹਾਂ ਲਾਰੇ ਨਹੀਂ ਲਾਉਂਦੀ। ਉਨ੍ਹਾਂ ਨੇ ਵਾਰਡ ਨੰਬਰ 15 ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੀ ਉਮੀਦਵਾਰ ਨੂੰ ਵੋਟ ਪਾ ਕੇ ਉਸ ਨੂੰ ਜਿਤਾਉਣ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ