ਡੱਲੇਵਾਲ ਸੰਬੰਧੀ ਅੱਜ ਤੀਜੇ ਦਿਨ ਸੁਪਰੀਮ ਕੋਰਟ ਕਰੇਗੀ ਸੁਣਵਾਈ
ਨਵੀਂ ਦਿੱਲੀ, 20 ਦਸੰਬਰ- ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ’ਤੇ ਪਿਛਲੇ 25 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ’ਚ ਅੱਜ ਲਗਾਤਾਰ ਤੀਜੇ ਦਿਨ ਸੁਣਵਾਈ ਹੋਵੇਗੀ। ਇਸ ਵਿਚ ਪੰਜਾਬ ਸਰਕਾਰ ਡੱਲੇਵਾਲ ਦੇ ਬਲੱਡ ਟੈਸਟ, ਸੀਟੀ ਸਕੈਨ ਅਤੇ ਕੈਂਸਰ ਦੀ ਰਿਪੋਰਟ ਅਦਾਲਤ ਵਿਚ ਪੇਸ਼ ਕਰੇਗੀ। ਸੁਣਵਾਈ ਦੁਪਹਿਰ 12:30 ਵਜੇ ਸ਼ੁਰੂ ਹੋਵੇਗੀ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਰਿਪੋਰਟ ਪੇਸ਼ ਕਰਨ ਲਈ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ 4 ਡਾਕਟਰਾਂ ਦੀ ਟੀਮ ਬਣਾਈ ਹੈ। ਟੀਮ ਨੇ ਵੀਰਵਾਰ ਨੂੰ ਖਨੌਰੀ ਸਰਹੱਦ ਪਹੁੰਚ ਕੇ ਡੱਲੇਵਾਲ ਦੇ ਖੂਨ ਦੇ ਨਮੂਨੇ ਲਏ ਤੇ ਈ.ਸੀ.ਜੀ. ਕੀਤੀ ਸੀ। ਸਰਕਾਰ ਆਪਣੀ ਰਿਪੋਰਟ ਲੈ ਕੇ ਸਵੇਰੇ ਸੁਪਰੀਮ ਕੋਰਟ ਜਾਵੇਗੀ।