ਅਣਪਛਾਤੇ ਨੌਜਵਾਨਾਂ ਵਲੋਂ ਚਲਾਈਆਂ ਗੋਲੀਆਂ ਕਾਰਨ ਪਿੰਡ ਵਿਚ ਸਹਿਮ ਦਾ ਮਾਹੌਲ
ਹਰਸਾ ਛੀਨਾ, (ਅੰਮ੍ਰਿਤਸਰ), 20 ਦਸੰਬਰ (ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਤਹਿਤ ਪੈਂਦੇ ਪਿੰਡ ਸਲੇਮਪੁਰਾ ਵਿਖੇ ਬੀਤੀ ਦੇਰ ਰਾਤ ਅਣਪਛਾਤੇ ਨੌਜਵਾਨਾਂ ਵਲੋਂ ਚਲਾਈਆਂ ਗੋਲੀਆਂ ਕਾਰਨ ਪਿੰਡ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸਲੇਮਪੁਰ ਵਾਸੀ ਬਲਵਿੰਦਰ ਸਿੰਘ ਪੁੱਤਰ ਹਜਾਰਾ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਆਪਣੇ ਘਰ ਵਿਚ ਸੁੱਤੇ ਪਏ ਸਨ ਕਿ ਗਲੀ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵਲੋਂ ਉਨ੍ਹਾਂ ਦੇ ਘਰ ਦੇ ਬਾਹਰ ਆਵਾਜ਼ਾਂ ਮਾਰੀਆਂ ਗਈਆਂ, ਜਦ ਉਨ੍ਹਾਂ ਵਲੋਂ ਦਰਵਾਜ਼ਾ ਨਾ ਖੋਲ੍ਹਿਆ ਤਾਂ ਉਨ੍ਹਾਂ ਨੇ 12 ਬੋਰ ਰਾਈਫਲ ਨਾਲ ਘਰ ’ਤੇ ਦੋ ਫਾਇਰ ਕੀਤੇ, ਜਿਸ ਕਾਰਨ ਦਰਵਾਜੇ ਉੱਪਰ ਲੱਗੇ ਸ਼ੀਸ਼ੇ ਟੁੱਟ ਗਏ। ਇਸ ਸੰਬੰਧੀ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਤਫਤੀਸ਼ ਕੀਤੀ ਜਾ ਰਹੀ ਹੈ।