ਓਮ ਪ੍ਰਕਾਸ਼ ਚੌਟਾਲਾ ਦੇ ਦਿਹਾਂਤ ਦੀ ਖ਼ਬਰ ਤੋਂ ਹਾਂ ਦੁਖੀ- ਕਾਂਗਰਸ ਪ੍ਰਧਾਨ
ਨਵੀਂ ਦਿੱਲੀ, 20 ਦਸੰਬਰ- ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ ਨੇ ਟਵੀਟ ਕਰ ਕਿਹਾ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਨੇਤਾ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੇ ਦਿਹਾਂਤ ਦੀ ਖਬਰ ਦੁਖਦਾਈ ਹੈ। ਉਨ੍ਹਾਂ ਨੇ ਹਰਿਆਣਾ ਅਤੇ ਦੇਸ਼ ਦੀ ਸੇਵਾ ਵਿਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਦੁੱਖ ਦੀ ਘੜੀ ਵਿਚ ਅਸੀਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹਾਂ।