JALANDHAR WEATHER

ਭਾਰਤ ਭੂਸ਼ਣ ਆਸ਼ੂ ਖਿਲਾਫ਼ ਚੱਲ ਰਹੇ ਅਪਰਾਧਿਕ ਮਾਮਲੇ ਅਦਾਲਤ ਨੇ ਕੀਤੇ ਖਾਰਜ

ਲੁਧਿਆਣਾ, 20 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ਼ ਚੱਲ ਰਹੇ ਅਪਰਾਧਿਕ ਮਾਮਲਿਆਂ ਨੂੰ ਅਦਾਲਤ ਵਲੋਂ ਖਾਰਜ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਇਸ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਦੀ ਪਤਨੀ ਮਮਤਾ ਆਸ਼ੂ ਨੇ ਦੱਸਿਆ ਕਿ ਹੁਣ ਉਨ੍ਹਾਂ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਰਸਤਾ ਸਾਫ ਹੋ ਗਿਆ ਹੈ ਤੇ ਦੇਰ ਸ਼ਾਮ ਉਨ੍ਹਾਂ ਨੂੰ ਜੇਲ ਤੋਂ ਰਿਹਾਅ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਰਟ ਦੇ ਵਿਸਤਾਰਥ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਹੈ, ਉਸ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋਵੇਗੀ। ਜ਼ਿਕਰ ਯੋਗ ਹੈ ਕਿ ਆਸ਼ੂ ਖਿਲਾਫ਼ ਵਿਜੀਲੈਂਸ ਅਤੇ ਈ.ਡੀ. ਵਲੋਂ ਮਾਮਲੇ ਦਰਜ ਕੀਤੇ ਗਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ