ਅਮਲੋਹ ਵਿਖੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਕੱਢਿਆ ਗਿਆ ਫਲੈਗ ਮਾਰਚ
ਅਮਲੋਹ, 20 ਦਸੰਬਰ (ਕੇਵਲ ਸਿੰਘ) - ਅੱਜ ਡੀ.ਐਸ.ਪੀ. ਗੁਰਦੀਪ ਸਿੰਘ ਦੀ ਅਗਵਾਈ 21 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਅਮਲੋਹ ਦੀਆਂ ਚੋਣਾਂ ਦੇ ਸੰਬੰਧ ਵਿਚ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀ.ਐਸ.ਪੀ. ਗੁਰਦੀਪ ਸਿੰਘ ਅਤੇ ਥਾਣਾ ਅਮਲੋਹ ਦੇ ਮੁਖੀ ਬਲਵੀਰ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਅਮਲੋਹ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਿਆ ਜਾਵੇਗਾ। ਉਨ੍ਹਾਂ ਨੇ ਅੱਗੇ ਕਿਹਾ ਚੋਣਾਂ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ ਅਤੇ ਚੋਣਾਂ ਵਿਚ ਜੇਕਰ ਕੋਈ ਵੀ ਵਿਅਕਤੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕ ਬਿਨਾਂ ਕਿਸੇ ਲਾਲਚ ਡਰ ਤੋ ਆਪਣੇ ਪਸੰਦੀਦਾ ਉਮੀਦਵਾਰ ਨੂੰ ਵੋਟ ਦੇਣ, ਜੇਕਰ ਕੋਈ ਦਬਾਅ ਪਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਸਾਡੇ ਧਿਆਨ ਵਿਚ ਲਿਆਂਦਾ ਜਾਵੇ।