ਰਵਨੀਤ ਸਿੰਘ ਬਿੱਟੂ ਸਮੇਤ ਭਾਜਪਾ ਆਗੂਆਂ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
ਲੁਧਿਆਣਾ, 20 ਦਸੰਬਰ (ਪਰਮਿੰਦਰ ਸਿੰਘ ਆਹੂਜਾ) - ਨਗਰ ਨਿਗਮ ਚੋਣਾਂ ਵਿਚ ਪੁਲਿਸ ਵਲੋਂ ਕੀਤੀ ਜਾ ਰਹੀ ਕਥਿਤ ਤੌਰ 'ਤੇ ਧੱਕੇਸ਼ਾਹੀ ਵਿਰੁੱਧ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸਮੇਤ ਕਈ ਭਾਜਪਾ ਆਗੂ ਪੁਲਿਸ ਕਮਿਸ਼ਨਰ ਦਫਤਰ ਗ੍ਰਿਫ਼ਤਾਰੀ ਦੇਣ ਲਈ ਪੁੱਜ ਗਏ ਹਨ ਅਤੇ ਉਨ੍ਹਾਂ ਨੇ ਉਥੇ ਹੀ ਧਰਨਾ ਦੇ ਦਿੱਤਾ ਹੈ। ਇਸ ਮੌਕੇ ਇਨ੍ਹਾਂ ਆਗੂਆਂ ਵਲੋਂ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ। ਇਹ ਆਗੂ ਏ.ਸੀ.ਪੀ. ਕੇਂਦਰੀ ਅਨਿਲ ਭਨੋਟ ਦੇ ਤਬਾਦਲੇ ਦੀ ਮੰਗ ਕਰ ਰਹੇ ਹਨ।