ਨਗਰ ਪੰਚਾਇਤ ਅਜਨਾਲਾ ਦੀਆਂ ਜ਼ਿਮਨੀ ਚੋਣਾਂ ਲਈ ਪੋਲਿੰਗ ਪਾਰਟੀਆਂ ਰਵਾਨਾ
ਅਜਨਾਲਾ, 20 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਕੱਲ੍ਹ 21 ਦਸੰਬਰ ਨੂੰ ਨਗਰ ਪੰਚਾਇਤ ਅਜਨਾਲਾ ਦੀਆਂ ਦੋ ਵਾਰਡਾਂ 5 ਅਤੇ 7 ਲਈ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸਰਕਾਰੀ ਕਾਲਜ ਅਜਨਾਲਾ ਤੋਂ ਚੋਣ ਰਿਟਰਨਿੰਗ ਅਧਿਕਾਰੀ-ਕਮ-ਐਸ.ਡੀ.ਐਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਵਲੋਂ ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਅਜੀਤ ਨਾਲ ਗੱਲਬਾਤ ਕਰਦਿਆਂ ਐਸ.ਡੀ.ਐਮ. ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਚੋਣਾਂ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤੇ ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜਿਆ ਜਾਵੇਗਾ। ਇਸ ਮੌਕੇ ਬੀ.ਡੀ.ਪੀ.ਓ. ਅਜਨਾਲਾ ਸੁਖਜੀਤ ਸਿੰਘ ਬਾਜਵਾ ਅਤੇ ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।