JALANDHAR WEATHER

ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ - ਗਗਨ ਅਜੀਤ ਸਿੰਘ

ਮਲੇਰਕੋਟਲਾ, 20 (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਦੇ ਵਾਰਡ ਨੰਬਰ 18 ਦੀ ਹੋਣ ਜਾ ਰਹੀ ਕੌਂਸਲਰ ਦੀ ਉਪ ਚੋਣ ਨੂੰ ਲੈ ਕੇ ਮਲੇਰਕੋਟਲਾ ਦਾ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਹੋਇਆ ਪੱਬਾਂ ਭਾਰ ਹੈ । ਇਸ ਉਪ ਚੋਣ ਦੇ ਮੱਦੇਨਜ਼ਰ ਅੱਜ ਦੇਰ ਸ਼ਾਮ ਤੱਕ ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਉਲੰਪੀਅਨ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਨੂੰ ਨਾਲ ਲੈ ਕੇ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਮਲੇਰਕੋਟਲਾ ਤੋਂ ਸ਼ੁਰੂ ਕਰਕੇ ਵੱਖ-ਵੱਖ ਬਾਜ਼ਾਰਾਂ ਵਿਚ ਦੀ ਹੁੰਦੇ ਹੋਏ ਵਾਰਡ ਨੰਬਰ 18 ਵਿਚ ਪੈਦਲ ਚੱਲ ਕੇ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 18 ਦੀ ਉਪ ਚੋਣ ਨੂੰ ਪੂਰੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਕਾਨੂੰਨ ਵਿਵਸਥਾ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਸਵਰਨਜੀਤ ਕੌਰ ਐਸ.ਪੀ.ਐੱਚ, ਕੁਲਦੀਪ ਸਿੰਘ ਡੀ.ਐਸ.ਪੀ. ਸਬ-ਡਵੀਜ਼ਨ ਮਲੇਰਕੋਟਲਾ, ਮਾਨਵਜੀਤ ਸਿੰਘ ਡੀ.ਐਸ.ਪੀ. (ਡੀ), ਰਣਜੀਤ ਸਿੰਘ ਬੈਂਸ ਡੀ.ਐਸ.ਪੀ. ਜ਼ਿਲ੍ਹਾ ਟ੍ਰੈਫਿਕ ਪੁਲਿਸ, ਸਤੀਸ਼ ਕੁਮਾਰ ਡੀ.ਐਸ.ਪੀ ਨਾਰਕੋਟਿਕ ਸੈਲ, ਹਰਸਿਮਰਨਜੀਤ ਸਿੰਘ ਥਾਣਾ ਮੁਖੀ ਸ਼ਹਿਰੀ-2, ਇੰਸਪੈਕਟਰ ਯਾਦਵਿੰਦਰ ਸਿੰਘ ਥਾਣਾ ਮੁਖੀ ਸੰਦੋੜ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਮੌਜੂਦ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ