JALANDHAR WEATHER

ਅਜਨਾਲਾ 'ਚ ਅਣਪਛਾਤੇ ਨੌਜਵਾਨਾਂ ਨੇ ਥਾਰ ਗੱਡੀ 'ਤੇ ਚਲਾਈਆਂ ਗੋਲੀਆਂ

ਅਜਨਾਲਾ (ਅੰਮ੍ਰਿਤਸਰ ), 20 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਦੇਰ ਸ਼ਾਮ ਅਜਨਾਲਾ ਸ਼ਹਿਰ ਦੇ ਸ਼ਿਵ ਮੰਦਰ ਨਜ਼ਦੀਕ ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ ਦੇ ਸਪੁੱਤਰ ਹਰਕੀਰਤ ਸਿੰਘ ਦੀ ਥਾਰ ਗੱਡੀ ਉੱਪਰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਦਵਿੰਦਰ ਸਿੰਘ ਡੈਮ ਨੇ ਦੱਸਿਆ ਕਿ ਮੋਟਰਸਾਈਕਲਾਂ 'ਤੇ ਆਏ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ ਹਨ ਜੋ ਕਿ ਗੱਡੀ ਨੂੰ ਲੱਗੀਆਂ ਹਨ ਤੇ ਉਨ੍ਹਾਂ ਦੇ ਸਪੁੱਤਰ ਹਰਕੀਰਤ ਸਿੰਘ ਠੀਕ ਠਾਕ ਹਨ । ਉਧਰ ਇਹ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਤੇ ਐਸ.ਐਚ.ਓ. ਇੰਸਪੈਕਟਰ ਸਤਪਾਲ ਸਿੰਘ ਵਲੋਂ ਮੌਕੇ 'ਤੇ ਪਹੁੰਚ ਕੇ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ