ਭਾਜਪਾ ਐਮਐਲਸੀ ਸੀ.ਟੀ. ਰਵੀ ਨੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਕੀਤਾ ਸੰਬੋਧਨ
ਦਾਵਾਂਗੇਰੇ (ਕਰਨਾਟਕ), 20 ਦਸੰਬਰ - ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਭਾਜਪਾ ਦੇ ਐਮਐਲਸੀ ਸੀ.ਟੀ. ਰਵੀ ਨੇ ਭਾਜਪਾ ਦੇ ਸੂਬਾ ਪ੍ਰਧਾਨ ਬੀ.ਵਾਈ. ਵਿਜੇੇਂਦਰ ਅਤੇ ਕਰਨਾਟਕ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਆਰ. ਅਸ਼ੋਕ ਦੇ ਨਾਲ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਕਰਨਾਟਕ ਦੀ ਮੰਤਰੀ ਲਕਸ਼ਮੀ ਹੇਬਲਕਰ ਦੀ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਕਰਨਾਟਕ ਹਾਈ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਕੱਲ੍ਹ ਵਿਧਾਨ ਸਭਾ ਵਿਚ ਉਨ੍ਹਾਂ ਖ਼ਿਲਾਫ਼ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਸੀ।