ਸ਼ਿਆਮ ਬੈਨੇਗਲ ਦੇ ਦਿਹਾਂਤ ’ਤੇ ਪੁਸ਼ਕਰ ਸਿੰਘ ਧਾਮੀ ਵਲੋਂ ਦੁੱਖ ਦਾ ਪ੍ਰਗਟਾਵਾ
ਦੇਹਰਾਦੂਨ, 24 ਦਸੰਬਰ- ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕਰ ਸ਼ਿਆਮ ਬੈਨੇਗਲ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਸਿੱਧ ਫਿਲਮ ਨਿਰਮਾਤਾ-ਨਿਰਦੇਸ਼ਕ ‘ਪਦਮ ਭੂਸ਼ਣ’ ਸ੍ਰੀ ਸ਼ਿਆਮ ਬੈਨੇਗਲ ਜੀ ਦੇ ਦਿਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ। ਭਾਰਤੀ ਸਿਨੇਮਾ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਲਈ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। ਮੈਂ ਬਾਬਾ ਕੇਦਾਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਵਿਛੜੀ ਆਤਮਾ ਨੂੰ ਸ਼ਾਂਤੀ ਅਤੇ ਪਰਿਵਾਰ ਅਤੇ ਸਮਰਥਕਾਂ ਨੂੰ ਇਸ ਡੂੰਘੇ ਦੁੱਖ ਨੂੰ ਸਹਿਣ ਦੀ ਸ਼ਕਤੀ ਦੇਣ।