JALANDHAR WEATHER

ਨਗਰ ਕੌਂਸਲ ਤਲਵੰਡੀ ਭਾਈ ਨੂੰ ਮਿਲਿਆ ਚੇਂਜ ਮੇਕਰ 2024 ਦਾ ਐਵਾਰਡ

ਤਲਵੰਡੀ ਭਾਈ (ਫਿਰੋਜ਼ਪੁਰ), 24 ਦਸੰਬਰ (ਰਵਿੰਦਰ ਸਿੰਘ ਬਜਾਜ)-ਭਾਰਤ ਸਰਕਾਰ ਅਧੀਨ ਸੈਂਟਰ ਆਫ਼ ਸਾਈਜ਼ ਐਂਡ ਇਨਵਾਰਨਮੈਂਟ ਨਵੀਂ ਦਿੱਲੀ ਸ਼੍ਰੀਮਤੀ ਰੂਪਾ ਮਿਸ਼ਰਾ ਜੁਆਇੰਟ ਸੈਕਟਰੀ ਅਤੇ ਮਿਸ਼ਨ ਡਾਇਰੈਕਟਰ ਸਵੱਛ ਭਾਰਤ ਮਿਸ਼ਨ ਮਨਿਸਟਰੀ ਆਫ਼ ਹਾਊਸਿੰਗ ਐਂਡ ਅਰਬਨ ਅਫੇਅਰ ਭਾਰਤ ਸਰਕਾਰ ਦੀ ਰਹਿਨੁਮਾਈ ਹੇਠ 19 ਦਸੰਬਰ ਨੂੰ ਇੰਡੀਆ ਹੈਬੀਟੇਟ ਸੈਂਟਰ ਲੋਧੀ ਰੋਡ ਨਵੀਂ ਦਿੱਲੀ ਵਿਖੇ ਚੇਂਜ ਮੇਕਰ ਕਨਕਲੇਵ ਦਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਭਾਰਤ ਦੇਸ਼ ਦੀ 28 ਰਾਜਾਂ ਅਤੇ 3 ਯੂਨੀਅਨ ਟੈਰੇਟਰੀ ਦੇ ਲਗਭਗ 110 ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਨੁਮਾਇੰਦਿਆਂ ਨੇ ਭਾਗ ਲਿਆ। ਇਸ ਅੰਦਰ ਪੰਜਾਬ ਦੇ 6 ਸ਼ਹਿਰਾਂ ਨੂੰ ਸ਼ਾਮਿਲ ਕੀਤਾ ਗਿਆ, ਜਿਸ ਵਿਚ ਜਲੰਧਰ, ਫ਼ਰੀਦਕੋਟ, ਮਲੋਟ, ਧੁਰੀ ਬੁਡਲਾਡਾ ਅਤੇ ਤਲਵੰਡੀ ਭਾਈ ਦਾ ਨਾਮ ਸ਼ਾਮਿਲ ਸੀ। ਇਸ ਦੌਰਾਨ ਤਲਵੰਡੀ ਭਾਈ ਨਗਰ ਕੌਂਸਲ ਨੇ ਚੇਂਜ ਮੇਕਰ 2024 ਦਾ ਖਿਤਾਬ ਹਾਸਿਲ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ